TSK

TSK · ਗਿਣਤੀ 30:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ

ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।

ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।

ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ।

ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।

ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”

ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।

ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।

ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।

ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,

ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।

ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।

¶ ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।

¶ ‹ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।›

¶ ‹ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।›

¶ ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!

ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।

ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l