ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ।
TSK
TSK · ਗਿਣਤੀ 32:29
Treasury of Scripture Knowledge references in ਪੰਜਾਬੀ IRV.
ਗਿਣਤੀ 32:17
TSK
ਯਹੋਸ਼ੁ 14:3
TSK
ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈ ਗੋਤਾਂ ਨੂੰ ਮਿਲਖ਼ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਹਨਾਂ ਦੇ ਵਿੱਚ ਮਿਲਖ਼ ਨਾ ਦਿੱਤੀ।
ਯਹੋਸ਼ੁ 22:9
TSK
ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ ਵਿੱਚ ਹੈ ਕਿ ਉਹ ਗਿਲਆਦ ਦੇ ਦੇਸ ਨੂੰ ਆਪਣੀ ਜਗੀਰ ਵਿੱਚ ਜਾਣ ਜਿੱਥੇ ਉਹਨਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ।
1 ਸਮੂ 18:17
TSK
¶ ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।