¶ ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।
TSK
TSK · ਗਿਣਤੀ 32:33
Treasury of Scripture Knowledge references in ਪੰਜਾਬੀ IRV.
ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ।
¶ ਫੇਰ ਅਸੀਂ ਮੁੜ ਕੇ ਬਾਸ਼ਾਨ ਦੇ ਰਾਹ ਤੋਂ ਉੱਪਰ ਚੱਲੇ ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਦੇ ਨਾਲ ਸਾਡਾ ਸਾਹਮਣਾ ਕਰਨ ਨੂੰ ਨਿੱਕਲਿਆ ਤਾਂ ਜੋ ਅਦਰਈ ਵਿੱਚ ਸਾਡੇ ਨਾਲ ਯੁੱਧ ਕਰੇ।
¶ ਜਿਹੜੇ ਦੇਸ਼ ਅਸੀਂ ਉਸ ਸਮੇਂ ਆਪਣੇ ਅਧਿਕਾਰ ਵਿੱਚ ਲੈ ਲਏ ਉਹ ਇਹ ਹਨ, ਅਰਥਾਤ ਅਰੋਏਰ ਸ਼ਹਿਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਸ਼ਹਿਰਾਂ ਦੇ ਨਾਲ ਗਿਲਆਦ ਦੇ ਪਹਾੜੀ ਦੇਸ਼ ਦਾ ਅੱਧਾ ਹਿੱਸਾ, ਜਿਹੜਾ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ
ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।
ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁੱਖ ਦਿੱਤਾ ਹੈ ਜਿਵੇਂ ਉਸ ਉਹਨਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ਼ ਦੇ ਦੇਸ ਨੂੰ ਜਿਹੜੀ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ।
¶ ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ਼ ਤੇ ਤਲਵਾਰ ਉਠਾਉਣ ਵਾਲੇ, ਤੀਰ-ਅੰਦਾਜ਼ ਅਤੇ ਲੜਾਈ ਵਿੱਚ ਸਿਆਣੇ ਸਨ, ਉਹ ਚੁਤਾਲੀ ਹਜ਼ਾਰ ਸੱਤ ਸੌ ਸੱਠ ਯੋਧੇ ਸਨ
ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਰਜਾਂ ਦੇ ਲਈ ਠਹਿਰਾ ਰੱਖਿਆ।
ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,