ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
TSK
TSK · ਗਿਣਤੀ 32:4
Treasury of Scripture Knowledge references in ਪੰਜਾਬੀ IRV.
ਗਿਣਤੀ 21:24
TSK
ਗਿਣਤੀ 21:35
TSK
ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।
1 ਇਤ 4:41
TSK
ਉਹ ਜਿਨ੍ਹਾਂ ਦੇ ਨਾਮ ਲਿਖੇ ਗਏ ਹਨ, ਉਹਨਾਂ ਨੇ ਯਹੂਦੀਆਂ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਸਮੇਂ ਉਹਨਾਂ ਦੇ ਡੇਰਿਆਂ ਤੇ ਹਮਲਾ ਕੀਤਾ ਅਤੇ ਮਊਨੀਮ ਉੱਤੇ ਜਿਹੜੇ ਉੱਥੇ ਰਹਿੰਦੇ ਸਨ, ਉਹਨਾਂ ਨੂੰ ਅਜਿਹਾ ਮਾਰਿਆ ਕਿ ਉਹ ਪੂਰੀ ਤਰ੍ਹਾਂ ਨਸ਼ਟ ਹੋ ਗਏ ਤੇ ਆਪ ਉੱਥੇ ਰਹਿਣ ਲੱਗੇ ਕਿਉਂ ਜੋ ਉੱਥੇ ਉਨ੍ਹਾਂ ਦੇ ਇੱਜੜਾਂ ਦੇ ਲਈ ਚਾਰਾ ਸੀ
ਮੀਕਾ 7:14
TSK
¶ ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।