ਕੂਚ 1:11
TSK
ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
TSK
Treasury of Scripture Knowledge references in ਪੰਜਾਬੀ IRV.
ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
¶ ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ।
ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ।
ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ।