TSK

TSK · ਗਿਣਤੀ 33:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ।

ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।

ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।

ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ।