TSK

TSK · ਗਿਣਤੀ 34:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ।

ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।

ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ।

ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਰਬਤ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ।

¶ ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।

ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।

ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,

¶ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ, ਤਾਂ ਜੋ ਇਸਰਾਏਲ ਦੇ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੁਗਣਾ ਭਾਗ ਹੋਵੇਗਾ।

ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ

ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l

¶ ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।