TSK

TSK · ਗਿਣਤੀ 35:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।

ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈ ਗੋਤਾਂ ਨੂੰ ਮਿਲਖ਼ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਹਨਾਂ ਦੇ ਵਿੱਚ ਮਿਲਖ਼ ਨਾ ਦਿੱਤੀ।

ਉਹਨਾਂ ਨੇ ਉਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ।

ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ

¶ ਜਦੋਂ ਤੁਸੀਂ ਪਰਚੀਆਂ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ, ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤਰ ਭਾਗ ਯਹੋਵਾਹ ਲਈ ਭੇਟ ਚੜ੍ਹਾਉਣਾ। ਉਹ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ-ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤਰ ਹੋਵੇਗਾ।

¶ ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਭੇਟਾਂ ਦਾ ਭਾਗ ਹੋਵੇਗਾ। ਉਹ ਦੀ ਚੌੜਾਈ ਪੱਚੀ ਹਜ਼ਾਰ ਅਤੇ ਲੰਬਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਅਤੇ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ।

ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।