TSK

TSK · ਗਿਣਤੀ 4:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।

ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ।

ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।

ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ।

ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?

ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ।

ਇਹ ਲੇਵੀ ਦੇ ਪੁੱਤਰ ਆਪਣਿਆਂ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਇਹ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਮ ਲੈ ਲੈ ਕੇ ਵੱਖੋ-ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹ ਵਰਿਆਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ।

ਅਤੇ ਉਨ੍ਹਾਂ ਸਭਨਾਂ ਦਾ ਨਕਸ਼ਾ ਜਿਹੜਾ ਉਹ ਦੇ ਆਤਮਾ ਵਿੱਚ ਸੀ, ਅਰਥਾਤ ਯਹੋਵਾਹ ਦੇ ਭਵਨ ਦੇ ਵਿਹੜਿਆਂ ਦਾ, ਇਰਦ-ਗਿਰਦ ਦੀਆਂ ਕੋਠੜੀਆਂ ਦਾ, ਪਰਮੇਸ਼ੁਰ ਦੇ ਘਰ ਦੇ ਭੰਡਾਰਾਂ ਦਾ, ਚੜ੍ਹਾਈਆਂ ਹੋਈਆਂ ਵਸਤਾਂ ਦੇ ਖਜ਼ਾਨਿਆਂ ਦਾ

ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪੁਰਖਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ

¶ ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।

¶ ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!

¶ ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ।