ਜਿੰਨੇ ਦਿਨ ਤੱਕ ਉਹ ਰੋਗ ਉਸ ਦੇ ਸਰੀਰ ਵਿੱਚ ਰਹੇ, ਓਨ੍ਹੇ ਦਿਨ ਤੱਕ ਉਹ ਭਰਿਸ਼ਟ ਰਹੇ, ਅਸ਼ੁੱਧ ਰਹੇ ਅਤੇ ਉਹ ਇਕੱਲਾ ਵੱਸੇ, ਉਸ ਦਾ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੋਵੇ।
TSK
TSK · ਗਿਣਤੀ 5:2
Treasury of Scripture Knowledge references in ਪੰਜਾਬੀ IRV.
¶ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,
ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
¶ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ।
¶ ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?”