TSK

TSK · ਗਿਣਤੀ 5:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।

ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।

¶ ਜਿਹੜਾ ਦਾਸ ਆਪਣੇ ਸੁਆਮੀ ਕੋਲੋਂ ਨੱਠ ਕੇ ਤੇਰੇ ਕੋਲ ਆ ਜਾਵੇ, ਤੂੰ ਉਸ ਨੂੰ ਉਸ ਦੇ ਸੁਆਮੀ ਨੂੰ ਨਾ ਮੋੜੀਂ,

ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।

ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ।

ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।

ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।

ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।

ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।