¶ ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।
TSK
TSK · ਗਿਣਤੀ 9:13
Treasury of Scripture Knowledge references in ਪੰਜਾਬੀ IRV.
ਜਿਹੜਾ ਮਨੁੱਖ ਉਸ ਵਾਂਗੂੰ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
¶ ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।
ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।
ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।
ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।
ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ!
ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।
¶ ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ