TSK

TSK · ਓਬਦਯਾਹ 1:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ

ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ।

ਉਹ ਦੀ ਚੱਟਾਨ ਭੈਅ ਨਾਲ ਡਿੱਗ ਜਾਵੇਗੀ, ਅਤੇ ਉਹ ਦੇ ਹਾਕਮ ਝੰਡੇ ਤੋਂ ਘਬਰਾ ਕੇ ਭੱਜ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਸ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।

ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਇਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।”

ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!

ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!

ਜਿਵੇਂ ਤੁਸੀਂ ਮੇਰੇ ਪਵਿੱਤਰ ਪਰਬਤ ਉੱਤੇ ਪੀਤਾ, ਉਸੇ ਤਰ੍ਹਾਂ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਉਹ ਪੀਣਗੀਆਂ ਅਤੇ ਪੀਂਦੀਆਂ ਹੀ ਜਾਣਗੀਆਂ ਅਤੇ ਅਜਿਹੀਆਂ ਹੋ ਜਾਣਗੀਆਂ ਜਿਵੇਂ ਉਹ ਹੋਈਆਂ ਹੀ ਨਹੀਂ!

ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।

ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।