TSK

TSK · ਫਿਲਿੱਪੀਆਂ 1:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।

ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।

¶ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ।

ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।

ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।

ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।

ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।

¶ ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ।