ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।
TSK
TSK · ਫਿਲਿੱਪੀਆਂ 3:21
Treasury of Scripture Knowledge references in ਪੰਜਾਬੀ IRV.
ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।›
‹ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।›
ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ।
ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
¶ ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
¶ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।