TSK

TSK · ਕਹਾਉਤਾਂ 1:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ

ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ।

ਵੇਖ, ਤੇਰੇ ਘਰ ਇੱਕ ਪੁੱਤਰ ਜੰਮੇਗਾ ਜੋ ਸ਼ਾਂਤ ਵਿਅਕਤੀ ਹੋਵੇਗਾ ਅਤੇ ਮੈਂ ਉਸ ਨੂੰ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ, ਕਿਉਂ ਜੋ ਉਹ ਦਾ ਨਾਮ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁੱਖ-ਸਾਂਦ ਅਤੇ ਮੇਲ-ਮਿਲਾਪ ਬਖ਼ਸ਼ਾਂਗਾ।

ਅਖ਼ੀਰ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਿਰਾਜਮਾਨ ਹੋਇਆ ਅਤੇ ਧਨ ਸੰਪਤੀ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆਕਾਰੀ ਕਰਦਾ ਸੀ।

ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ, ਜਿਨ੍ਹਾਂ ਦੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਹਾਕਮਾਂ ਨੇ ਨਕਲ ਉਤਾਰੀ,

¶ ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।