ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
TSK
TSK · ਕਹਾਉਤਾਂ 1:22
Treasury of Scripture Knowledge references in ਪੰਜਾਬੀ IRV.
ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ।
‹ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।›
ਤਦ ਯਿਸੂ ਨੇ ਉੱਤਰ ਦਿੱਤਾ, ‹ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।›
ਅਤੇ ਆਖਿਆ, ‹ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।›
ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।