TSK

TSK · ਕਹਾਉਤਾਂ 1:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਰਾਪੀ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,

ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!

ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।

ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!

ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।

¶ ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।

ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ‹ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।›

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!

ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ!