TSK

TSK · ਕਹਾਉਤਾਂ 1:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ।

ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।

ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।

ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।

ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।

ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।

ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।

‹ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”›

‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›

ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ