¶ ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।
TSK
TSK · ਕਹਾਉਤਾਂ 10:9
Treasury of Scripture Knowledge references in ਪੰਜਾਬੀ IRV.
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।
¶ ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ‹ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।›
ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ।