TSK

TSK · ਕਹਾਉਤਾਂ 11:17

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ!

¶ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।

ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।

ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।

ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।

ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?

ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।

¶ ‹ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।›

‹ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।›

ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।

¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!