ਜ਼ਬੂਰ 126:5
TSK
ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
TSK
Treasury of Scripture Knowledge references in ਪੰਜਾਬੀ IRV.
ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
¶ ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ।
ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।