ਅੱਯੂਬ 31:24
TSK
“ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
TSK
Treasury of Scripture Knowledge references in ਪੰਜਾਬੀ IRV.
“ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।
‹ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?›