¶ ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।
TSK
TSK · ਕਹਾਉਤਾਂ 13:10
Treasury of Scripture Knowledge references in ਪੰਜਾਬੀ IRV.
ਤਾਂ ਉਹ ਜੁਆਨ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਇਸ ਤਰ੍ਹਾਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ, ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਆਖ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ।
ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?
ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
‹ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?›
¶ ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?