TSK

TSK · ਕਹਾਉਤਾਂ 13:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।

ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।

ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।

ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।

ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।

ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।

ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ

ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।

¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!