TSK

TSK · ਕਹਾਉਤਾਂ 13:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ।

ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।

ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।

ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?