TSK

TSK · ਕਹਾਉਤਾਂ 13:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਭੁੱਖ ਨਾਲ ਢੱਲ਼ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।

ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।

ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।

ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।

¶ ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,

ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।