ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”
TSK
TSK · ਕਹਾਉਤਾਂ 13:3
Treasury of Scripture Knowledge references in ਪੰਜਾਬੀ IRV.
ਨਿਆਂਈ 16:11
TSK
ਜ਼ਬੂਰ 39:1
TSK
¶ ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
ਕਹਾਉਤਾਂ 10:19
TSK
ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
ਕਹਾਉਤਾਂ 14:3
TSK
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
ਕਹਾਉਤਾਂ 18:21
TSK
ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
ਕਹਾਉਤਾਂ 21:23
TSK
ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
ਯਾਕੂਬ 1:26
TSK
ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।