TSK

TSK · ਕਹਾਉਤਾਂ 13:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।

ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,

ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।

ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।

ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।