TSK

TSK · ਕਹਾਉਤਾਂ 13:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।

ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।

‹ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।›

‹ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!›

ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।

ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।

ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।

‹ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।›