TSK

TSK · ਕਹਾਉਤਾਂ 14:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ

ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।”

ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!

ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ!

ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?

ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।

‹ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।›

ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

‹ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।›