ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
TSK
TSK · ਕਹਾਉਤਾਂ 14:19
Treasury of Scripture Knowledge references in ਪੰਜਾਬੀ IRV.
ਤਦ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੇਰੇ ਤੋਂ ਅਤੇ ਮੇਰੀ ਪਰਜਾ ਤੋਂ ਦੂਰ ਕਰ ਦੇਵੇ। ਮੈਂ ਜ਼ਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਉਹ ਯਹੋਵਾਹ ਲਈ ਬਲੀ ਚੜ੍ਹਾਉਣ।
ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।
ਤਦ ਯਹੋਸ਼ਾਫ਼ਾਤ ਨੇ ਆਖਿਆ, “ਯਹੋਵਾਹ ਦਾ ਬਚਨ ਉਹ ਦੇ ਕੋਲ ਹੈ।” ਸੋ ਇਸਰਾਏਲ ਦਾ ਰਾਜਾ, ਯਹੋਸ਼ਾਫ਼ਾਤ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ।
ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।
ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ।
ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।