¶ ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।
TSK
TSK · ਕਹਾਉਤਾਂ 14:31
Treasury of Scripture Knowledge references in ਪੰਜਾਬੀ IRV.
ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।
ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
‹ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।›
ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ।
ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l