ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
TSK
TSK · ਕਹਾਉਤਾਂ 14:35
Treasury of Scripture Knowledge references in ਪੰਜਾਬੀ IRV.
ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।
ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।
ਜੇ ਕੋਈ ਹਾਕਮ ਝੂਠ ਉੱਤੇ ਕੰਨ ਲਾਉਂਦਾ ਹੈ, ਤਾਂ ਉਹ ਦੇ ਸੱਭੇ ਨੌਕਰ ਦੁਸ਼ਟ ਹੋ ਜਾਣਗੇ।
‹ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।›
ਪ੍ਰਭੂ ਨੇ ਉੱਤਰ ਦਿੱਤਾ ਕਿ ‹ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?›