ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
TSK
TSK · ਕਹਾਉਤਾਂ 15:18
Treasury of Scripture Knowledge references in ਪੰਜਾਬੀ IRV.
ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।
ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
‹ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ,› ‹ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।›
¶ ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।