ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।
TSK
TSK · ਕਹਾਉਤਾਂ 15:27
Treasury of Scripture Knowledge references in ਪੰਜਾਬੀ IRV.
ਤੁਸੀਂ ਕੋਈ ਘਿਣਾਉਣੀ ਚੀਜ਼ ਆਪਣੇ ਘਰ ਨੂੰ ਨਾ ਲਿਆਓ ਕਿਤੇ ਤੁਸੀਂ ਉਸ ਦੀ ਤਰ੍ਹਾਂ ਘਿਣਾਉਣੇ ਹੋ ਜਾਓ। ਤੁਸੀਂ ਉਸ ਤੋਂ ਨਫ਼ਰਤ ਹੀ ਨਫ਼ਰਤ ਅਤੇ ਘਿਣ ਹੀ ਘਿਣ ਕਰਿਓ ਕਿਉਂ ਜੋ ਉਹ ਇੱਕ ਘਿਣਾਉਣੀ ਚੀਜ਼ ਹੈ।
ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।
ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।
ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।
ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”
ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
¶ ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!
ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।
¶ ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!