TSK

TSK · ਕਹਾਉਤਾਂ 15:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਸ ਤੋਂ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਲਈ ਪੰਜਾਹ ਅੰਗ ਰੱਖਿਅਕ ਤਿਆਰ ਕੀਤੇ।

ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ

ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।

ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।

ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।

ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।

ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।