TSK

TSK · ਕਹਾਉਤਾਂ 16:19

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।

ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।

ਤੂੰ ਕੌਮ ਦਾ ਵਿਸਤਾਰ ਕੀਤਾ, ਤੂੰ ਉਹ ਦੀ ਖੁਸ਼ੀ ਨੂੰ ਵਧਾਇਆ, ਉਹ ਤੇਰੇ ਸਨਮੁਖ ਖੁਸ਼ੀ ਕਰਦੇ ਹਨ, ਜਿਵੇਂ ਵਾਢੀ ਦੇ ਵੇਲੇ ਖੁਸ਼ੀ ਕਰੀਦੀ ਹੈ, ਅਤੇ ਜਿਵੇਂ ਲੁੱਟ ਦਾ ਮਾਲ ਵੰਡਣ ਉੱਤੇ ਸੂਰਮੇ ਬਾਗ-ਬਾਗ ਹੁੰਦੇ ਹਨ।

ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!

ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।