TSK

TSK · ਕਹਾਉਤਾਂ 17:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?

¶ ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਸਾਪੋਨ ਵੱਲ ਗਏ ਅਤੇ ਯਿਫ਼ਤਾਹ ਨੂੰ ਕਿਹਾ, “ਜਦ ਤੂੰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਤਾਂ ਸਾਨੂੰ ਕਿਉਂ ਨਹੀਂ ਬੁਲਾਇਆ ਤਾਂ ਜੋ ਅਸੀਂ ਵੀ ਤੇਰੇ ਨਾਲ ਜਾਂਦੇ? ਹੁਣ ਅਸੀਂ ਤੇਰੇ ਘਰ ਨੂੰ ਤੇਰੇ ਨਾਲ ਫੂਕ ਦਿਆਂਗੇ।”

ਅਤੇ ਉਸ ਦਿਨ ਵੱਡੀ ਲੜਾਈ ਹੋਈ ਅਤੇ ਅਬਨੇਰ ਅਤੇ ਇਸਰਾਏਲ ਦੇ ਲੋਕ ਦਾਊਦ ਦੇ ਲੋਕਾਂ ਕੋਲੋਂ ਹਾਰ ਗਏ।

ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ

¶ ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ

ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।

ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।

ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।

ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।

ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।

ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।

¶ ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।

ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।

ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।