TSK

TSK · ਕਹਾਉਤਾਂ 17:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ।

ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ।

¶ ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।

ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।

ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,

ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।

ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।

ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!

ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!

ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।