ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
TSK
TSK · ਕਹਾਉਤਾਂ 17:17
Treasury of Scripture Knowledge references in ਪੰਜਾਬੀ IRV.
ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਤਾ ਤੈਨੂੰ ਮਾਰਨਾ ਚਾਹੁੰਦਾ ਹੈ ਇਸ ਲਈ ਹੁਣ ਸਵੇਰ ਤੱਕ ਤੂੰ ਸਾਵਧਾਨ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।
ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ।
ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈਂ?”
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।