TSK

TSK · ਕਹਾਉਤਾਂ 17:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।

ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ।

ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!

ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।

¶ ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।