TSK

TSK · ਕਹਾਉਤਾਂ 17:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?

ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।

ਚਾਂਦੀ ਲਈ ਤਾਂ ਖਾਨ ਹੁੰਦੀ ਹੈ, ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ।

ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।

ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।

ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ।

ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।