TSK

TSK · ਕਹਾਉਤਾਂ 18:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।

ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।

ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।

ਸੋ ਹੁਣ ਸਮਝੋ ਅਤੇ ਵਿਚਾਰੋ ਜੋ ਤੁਸੀਂ ਕੀ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਦੁਸ਼ਟ ਦਾ ਪੁੱਤਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸਕਦਾ।

ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?

ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।

ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,

ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?