TSK

TSK · ਕਹਾਉਤਾਂ 18:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।

ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।

‹ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।›

‹ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”›

ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।