TSK

TSK · ਕਹਾਉਤਾਂ 19:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।

ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ।

ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?

ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,

¶ ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -

ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।

¶ ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

¶ ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ! ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ!

¶ ‹ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।›

ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ।