TSK

TSK · ਕਹਾਉਤਾਂ 19:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ।

ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।

ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।

ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।

ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!