TSK

TSK · ਕਹਾਉਤਾਂ 19:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!

ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,

ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।

ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,

ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,

ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।

ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।

ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ!

¶ ‹ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।›