TSK

TSK · ਕਹਾਉਤਾਂ 19:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।

ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।

“ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,

ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।

ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।

ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।

ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।

ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।

ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।

ਉਹ ਗੱਲ ਜਿਹੜੀ ਤੁਹਾਡੇ ਮਨ ਵਿੱਚ ਆਉਂਦੀ ਹੈ, ਕਦੇ ਵੀ ਨਹੀਂ ਹੋਵੇਗੀ, ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗੂੰ ਲੱਕੜ ਅਤੇ ਪੱਥਰ ਦੀ ਪੂਜਾ ਕਰਾਂਗੇ।

ਉਹ ਬਚਾਉ ਦੇ ਵੇਲੇ ਜ਼ਿਲ੍ਹੇ ਦੇ ਚੰਗਿਆਂ ਉੱਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜਿਹਾ ਕੁਝ ਕਰੇਗਾ, ਜੋ ਉਸ ਦੇ ਪੁਰਖਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਹਨਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੱਕ ਪੱਕੀਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ।

ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।

ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।

ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।

ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।