TSK

TSK · ਕਹਾਉਤਾਂ 19:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।

ਜੇਕਰ ਕੋਈ ਝੂਠਾ ਗਵਾਹ ਉੱਠੇ ਅਤੇ ਕਿਸੇ ਮਨੁੱਖ ਦੇ ਵਿਰੁੱਧ ਉਸ ਦੇ ਬੇਈਮਾਨ ਹੋਣ ਦੀ ਗਵਾਹੀ ਦੇਵੇ,

ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ।

ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।

ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।